ਚੰਡੀਗੜ੍ਹ, 14 ਜੂਨ:
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਤੋਂ ਤਿੰਨ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਨਾਲ ਸਬੰਧਤ ‘ਪੰਚ ਤੀਰਥ ਯਾਤਰਾ’ ਲਈ ਸ਼ਰਧਾਲੂਆਂ ਨੂੰ ਰਵਾਨਾ ਕੀਤਾ। ਇਹ ਵਿਸ਼ੇਸ਼ ਯਾਤਰਾ 14 ਜੂਨ ਤੋਂ 21 ਜੂਨ, 2026 ਤੱਕ ਚੱਲੇਗੀ, ਜਿਸ ਵਿੱਚ ਲਗਭਗ 150 ਸ਼ਰਧਾਲੂ ਹਿੱਸਾ ਲੈ ਰਹੇ ਹਨ। ਇਸ ਪੂਰੇ ਵਫ਼ਦ ਦੀ ਅਗਵਾਈ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼੍ਰੀ ਐੱਸ.ਆਰ. ਲੱਧੜ ਵੱਲੋਂ ਕੀਤੀ ਜਾ ਰਹੀ ਹੈ। ਇਹ ਯਾਤਰਾ ਸ਼ਰਧਾਲੂਆਂ ਨੂੰ ਬਾਬਾਸਾਹਿਬ ਦੇ ਜੀਵਨ ਨਾਲ ਜੁੜੇ ਉਨ੍ਹਾਂ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦੇਵੇਗੀ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਵਿਕਸਤ ਕੀਤਾ ਹੈ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਨੇ ਇਨ੍ਹਾਂ ਇਤਿਹਾਸਕ ਸਥਾਨਾਂ ਦੇ ਸੁੰਦਰੀਕਰਨ ਅਤੇ ਵਿਕਾਸ ‘ਤੇ ਲਗਭਗ 2,000 ਕਰੋੜ ਰੁਪਏ ਖ਼ਰਚ ਕੀਤੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਡਾ. ਅੰਬੇਡਕਰ ਦੇ ਵਿਚਾਰਾਂ ਅਤੇ ਸਮਾਜਿਕ ਨਿਆਂ ਦੇ ਯੋਗਦਾਨ ਤੋਂ ਪ੍ਰੇਰਨਾ ਲੈ ਸਕਣ। ਇਸ ਅੱਠ ਦਿਨਾਂ ਦੀ ਯਾਤਰਾ ਦੌਰਾਨ ਸ਼ਰਧਾਲੂ ਬਾਬਾਸਾਹਿਬ ਦੇ ਜਨਮ ਸਥਾਨ ਮਹੂ, ਦੀਕਸ਼ਾਭੂਮੀ ਨਾਗਪੁਰ, ਚੈਤਿਅਭੂਮੀ ਮੁੰਬਈ, ਮਹਾਪਰਿਨਿਰਵਾਣ ਸਥਲ ਦਿੱਲੀ ਅਤੇ ਦਿੱਲੀ ਵਿਖੇ ਹੀ ਬਣਾਈ ਗਈ ਵਰਚੁਅਲ ਸਿੱਖਿਆ ਭੂਮੀ (ਲੰਡਨ) ਦੇ ਦਰਸ਼ਨ ਕਰਨਗੇ। ਭਾਜਪਾ ਆਗੂਆਂ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਬਾਬਾਸਾਹਿਬ ਦੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਲਈ ਸ਼ੁਕਰਾਨਾ ਕਰਨਾ ਹੈ।